0172-2298085

Follow Us on  << BACK


ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਗਊਆਂ ਦੀ ਸੁਰੱਖਿਆ ਤੇ ਸੁਚੱਜੀ ਸਾਂਭ-ਸੰਭਾਲ ਕਰਨ ਦੀ ਹਦਾਇਤ- ਗਊ ਹੱਤਿਆ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ, ਦੋਸ਼ੀਆਂ ਵਿਰੁੱਧ ਕੀਤੀ ਜਾਵੇ ਸਖ਼ਤ ਕਾਰਵਾਈ: ਚੇਅਰਮੈਨ ਸਚਿਨ ਸ਼ਰਮਾ

ਸੰਗਰੂਰ, 15 ਜੁਲਾਈ 2020 - ਮਲੇਰਕੋਟਲਾ ਵਿਖੇ ਗਊ ਅੰਗ ਮਿਲਣ ਦੀ ਮੰਦਭਾਗੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ਼੍ਰੀ ਸਚਿਨ ਸ਼ਰਮਾ ਵੱਲੋਂ ਅੱਜ ਸੰਗਰੂਰ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 
ਇਸ ਮੌਕੇ ਬੋਲਦਿਆਂ ਉਨਾਂ ਕਿਹਾ ਕਿ ਪੰਜਾਬ ’ਚ ਗਊ ਹੱਤਿਆ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਵਾਉਣ ਲਈ ਕਮਿਸ਼ਨ ਵੱਲੋਂ ਮੋਹਰੀ ਰੋਲ ਅਦਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਗਊ ਹੱਤਿਆਵਾਂ ਦੀਆਂ ਘਟਨਾਵਾਂ ਵਾਪਰਨ ਕਾਰਨ ਸਮਾਜ ’ਚ ਵੱਡੇ ਪੱਧਰ ’ਤੇ ਰੋਸ ਪੈਦਾ ਹੁੰਦਾ ਹੈ ਇਸ ਲਈ ਇਨਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਛੇੜਛਾੜ ਕਰਨ ਵਾਲੇ ਦੋਸ਼ੀਆਂ ਨੂੰ ਉਨਾਂ ਦੇ ਅੰਜਾਮ ਤੱਕ ਪਹੁੰਚਾਇਆ ਜਾਵੇ।
ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਗਊ ਹੱਤਿਆ, ਗਊ ਤਸਕਰੀ ਅਤੇ ਗਊ ਮਾਸ ਵਰਗੇ ਗੈਰਕਾਨੂੰਨੀ ਕੰਮਾਂ ਨੂੰ ਮੁਕੰਮਲ ਤੌਰ ’ਤੇ ਬੰਦ ਕਰਵਾਉਣ ਅਤੇ ਭਵਿੱਖ ਵਿੱਚ ਗਊ ਧਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਵਾਸਤੇ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਸ਼੍ਰੀ ਸਚਿਨ ਸ਼ਰਮਾ ਨੇ ਅਧਿਕਾਰੀਆਂ ਤੋਂ ਗਊ ਹੱਤਿਆ, ਗਊ ਮਾਸ ਤੇ ਗਊ ਤਸਕਰੀ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਚੇਅਰਮੈਨ ਸ਼੍ਰੀ ਸਚਿਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਝ ਵਸਤਾਂ ’ਤੇ ਲਗਾਇਆ ਗਿਆ ਗਊ ਸੈੱਸ ਵੀ ਸੁਚੱਜੇ ਤਰੀਕੇ ਨਾਲ ਇਕੱਠਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਤੋਂ ਪ੍ਰਾਪਤ ਹੋਣ ਵਾਲੀ ਆਮਦਨ ਗਊ ਧਨ ਦੀ ਭਲਾਈ ’ਤੇ ਖ਼ਰਚ ਕੀਤੀ ਜਾ ਸਕੇ। ਉਨਾਂ ਅਧਿਕਾਰੀਆਂ ਨੂੰ ਗਊਆਂ ਦੀ ਰੱਖਿਆ, ਇਲਾਜ ਆਦਿ ਲਈ ਪੰਜਾਬ ਸਰਕਾਰ ਵੱਲੋਂ ਸੋਧੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਕਿਹਾ।
ਸ਼੍ਰੀ ਸਚਿਨ ਕੁਮਾਰ ਨੇ ਕਿਹਾ ਕਿ ਗਊਆਂ ਦੀ ਸੇਵਾ ’ਚ ਲੱਗੇ ਸਮਾਜ ਸੇਵੀਆਂ ਨੂੰ ਕਮਿਸ਼ਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਵੀ ਸਬੰਧਤ ਵਿਅਕਤੀਆਂ ਦੀ ਸੂਚੀ ਭੇਜ ਕੇ ਜ਼ਿਲਾ ਪੱਧਰੀ ਪ੍ਰੋਗਰਾਮਾਂ ਦੌਰਾਨ ਸਨਮਾਨਿਤ ਕਰਨ ਲਈ ਆਖਿਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤਿ੍ਰਪਾਠੀ, ਐਸ.ਡੀ.ਐਮ. ਮਲੇਰਕੋਟਲਾ ਵਿਕਰਮਜੀਤ ਸਿੰਘ ਪਾਂਥੇ, ਐਸ.ਪੀ. ਗੁਰਪ੍ਰੀਤ ਸਿੰਘ, ਕਮਿਸ਼ਨ ਦੇ ਸੀ.ਈ.ਓ. ਡਾ. ਸੇਖੋਂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।LATEST ACTIVITIES