ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿੱਚ ਸਥਿਤ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਦਿਆਂ ਗਊਆਂ ਦੀ ਸਿਹਤ ਅਤੇ ਸੰਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਊਸਾਲਾ ਦੇ ਨੁੰਮਾਇੰਦਿਆਂ ਅਤੇ ਸਬੰਧਿਤ ਵਿਭਾਗਾਂ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਵੀ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ ਗਰੇਵਾਲ,ਐੱਸ.ਡੀ.ਐੱਮ ਫਾਜ਼ਿਲਕਾ ਜਗਰਾਜ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ ਵੀ ਹਾਜ਼ਰ ਸਨ।ਗਊਸ਼ਾਲਾ ਦਾ ਦੌਰਾ ਕਰਨ ਮੌਕੇ ਚੇਅਰਮੈਨ ਅਸ਼ੋਕ ਸਿੰਗਲਾ ਨੇ ਗਊਸ਼ਾਲਾ ਵਿੱਚ ਮੌਜੂਦ ਲਗਭਗ 400 ਗਊਆਂ ਅਤੇ 400 ਬਲਦਾਂ (ਬੈਲਾਂ) ਦੀ ਦੇਖਭਾਲ ਸਬੰਧੀ ਵਿਵਸਥਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਗਊਸ਼ਾਲਾ ਵਿੱਚ ਪਹੁੰਚ ਕੇ ਗਊਆਂ ਨੂੰ ਕੇਲੇ ਅਤੇ ਚਾਰੇ ਦੀ ਵੰਡ ਵੀ ਕੀਤੀ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ
ਮੀਟਿੰਗ ਦੌਰਾਨ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਪੰਜਾਬ ਸਰਕਾਰ ਗਊ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗਊਆਂ ਦੀ ਸੰਭਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਗਊ ਕਮੇਟੀ ਦੇ ਮੈਂਬਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਮੈਂਬਰਾਂ ਵੱਲੋਂ ਗਊਸ਼ਾਲਾ ਦੇ ਪ੍ਰਬੰਧਾਂ ਅਤੇ ਆ ਰਹੀਆਂ ਸਮੱਸਿਆਵਾਂ ਬਾਰੇ ਚੇਅਰਮੈਨ ਨੂੰ ਜਾਣੂ ਕਰਵਾਇਆ ਗਿਆ।